ਚੰਡੀਗੜ੍ਹ, 2 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸਾਲ 2023 ਲਈ ਪੰਜਾਬ ਸਰਕਾਰ ਦਾ ਕੈਲੰਡਰ ਜਾਰੀ ਕੀਤਾ।
ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਦਾ ਖਾਕਾ ਤੇ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸਨਰੀ ਪੰਜਾਬ ਵੱਲੋਂ ਕੈਲੰਡਰ ਛਾਪਿਆ ਗਿਆ ਹੈ।
ਇਸ ਮੌਕੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੋਨਾਲੀ ਗਿਰਿ ਅਤੇ ਅਧਿਕਾਰੀ ਹੋਰ ਹਾਜਰ ਸਨ।
The post ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 2023 ਕੈਲੰਡਰ ਕੀਤਾ ਜਾਰੀ appeared first on Chardikla Time TV.