ਚੰਡੀਗੜ੍ਹ : ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ (Chandigarh Meteorological Center) ਨੇ ਪਿਛਲੇ 24 ਘੰਟਿਆਂ ਦੌਰਾਨ ਸੰਘਣੀ ਧੁੰਦ ਦੇ ਹਾਲਾਤ ਵੇਖੇ ਹਨ। ਸ਼ੁੱਕਰਵਾਰ ਨੂੰ ਪੰਜਾਬ, ਚੰਡੀਗੜ੍ਹ ਸਮੇਤ ਕੁਝ ਇਲਾਕਿਆਂ ‘ਚ ਸਵੇਰੇ 200 ਮੀਟਰ ਤੋਂ ਵੀ ਘੱਟ ਵਿਜ਼ੀਬਿਲਟੀ ਦੇਖਣ ਨੂੰ ਮਿਲੀ। ਅਜਿਹੇ ‘ਚ ਸੀਤ ਲਹਿਰ ਅਤੇ ਸੰਘਣੀ ਧੁੰਦ ਦੀ ਚਿਤਾਵਨੀ ਦਿੰਦੇ ਹੋਏ ਕੇਂਦਰ ਦੀ ਤਰਫੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਅਗਲੇ 4-5 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਅਗਲੇ 3 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ ਅਤੇ ਇਸ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।
ਪੰਜਾਬ ਵਿੱਚ 1 ਤੋਂ 3 ਜਨਵਰੀ ਨੂੰ ਕੁਝ ਥਾਵਾਂ ‘ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਜਦਕਿ 31 ਦਸੰਬਰ ਤੋਂ 3 ਜਨਵਰੀ ਤੱਕ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਅਗਲੇ 4-5 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਥਾਵਾਂ ‘ਤੇ ਸੀਤ ਲਹਿਰ ਦੀ ਸੰਭਾਵਨਾ ਹੈ।
The post ਮੌਸਮ ਵਿਭਾਗ ਨੇ ਠੰਡ ਨੂੰ ਲੈ ਕੇ ਦਿੱਤੀ ਚੇਤਾਵਨੀ, ਆਰੇਂਜ ਅਲਰਟ ਜਾਰੀ appeared first on Chardikla Time TV.