ਚੰਡੀਗੜ੍ਹ: ਵਿਜੀਲੈਂਸ ਵੱਲੋਂ ਰਿਸ਼ਵਤ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਏਆਈਜੀ ਆਸ਼ੀਸ਼ ਕਪੂਰ (AIG Ashish Kapoor) ਦੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਉਸ ਔਰਤ ਨੂੰ ਸੁਣਵਾਈ ਲਈ ਤਲਬ ਕੀਤਾ ਹੈ। ਜਿਸ ਨੇ ਆਸ਼ੀਸ਼ ਕਪੂਰ ਖ਼ਿਲਾਫ਼ ਇਕ ਕਰੋੜ ਦੀ ਰਿਸ਼ਵਤ ਲੈਣ ਦੇ ਨਾਲ-ਨਾਲ ਪੁਲਿਸ ਹਿਰਾਸਤ ‘ਚ ਬਲਾਤਕਾਰ ਅਤੇ ਧੋਖਾਧੜੀ ਦੀ ਸ਼ਿਕਾਇਤ ਕੀਤੀ ਸੀ। ਅੱਜ 11 ਵਜੇ ਰਾਜਪਾਲ ਨੇ ਉਸ ਔਰਤ ਨੂੰ ਸਮਾਂ ਦਿੱਤਾ ਹੈ, ਯਾਨੀ ਉਹ ਇਸ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਕਰਨਾ ਚਾਹੁੰਦੇ ਹਨ।
ਗੌਰਤਲਬ ਹੈ ਕਿ ਰਾਜਪਾਲ ਨੇ ਇਸ ਮਾਮਲੇ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖ ਕੇ ਪੁੱਛਿਆ ਸੀ ਕਿ ਕਾਰਵਾਈ ਕਿਉਂ ਨਹੀਂ ਕੀਤੀ ਗਈ। ਚੇਤੇ ਰਹੇ ਕਿ ਇਸ ਔਰਤ ਦੀ ਸ਼ਿਕਾਇਤ ‘ਤੇ ਆਸ਼ੀਸ਼ ਕਪੂਰ ਨੂੰ ਪਹਿਲਾਂ ਵੀ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਫਿਲਹਾਲ ਜੇਲ੍ਹ ‘ਚ ਬੰਦ ਹੈ। ਦੱਸ ਦੇਈਏ ਕਿ ਆਸ਼ੀਸ਼ ਕਪੂਰ ਕਰੋੜਾਂ ਰੁਪਏ ਦੇ ਕਥਿਤ ਸਿੰਚਾਈ ਘੁਟਾਲੇ ਦੇ ਜਾਂਚ ਅਧਿਕਾਰੀ ਵੀ ਸਨ ਕਿਉਂਕਿ ਉਸ ਸਮੇਂ ਉਹ ਪੰਜਾਬ ਵਿਜੀਲੈਂਸ ‘ਚ ਐੱਸ.ਪੀ. ਦੇ ਅਹੁਦੇ ‘ਤੇ ਸਨ।
The post ਰਿਸ਼ਵਤ ਦੇ ਦੋਸ਼ ‘ਚ ਗ੍ਰਿਫ਼ਤਾਰ AIG ਆਸ਼ੀਸ਼ ਕਪੂਰ ਮਾਮਲੇ ‘ਚ ਨਵਾਂ ਮੋੜ appeared first on Chardikla Time TV.