ਲੁਧਿਆਣਾ : ਲੁਧਿਆਣਾ (Ludhiana) ਦੀ ਸ਼ਾਲ ਮਾਰਕੀਟ (shawl market) ‘ਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਫਰਮ ‘ਚ ਅੱਗ ਲੱਗ ਗਈ, ਜਿਸ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ।
ਜਾਣਕਾਰੀ ਮੁਤਾਬਕ ਮਹਾਨਗਰ ਦੇ ਥੋਕ ਸ਼ਾਲ ਬਾਜ਼ਾਰ ਮੋਚਪੁਰਾ ‘ਚ ਸਥਿਤ ਫਰਮ ‘ਚ ਅੱਗ ਲੱਗ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਅੱਗ ਸੰਦੀਪ ਟੈਕਸਟਾਈਲ ਫਰਮ ਵਿੱਚ ਲੱਗੀ ਦੱਸੀ ਜਾਂਦੀ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਘਟਨਾ ਦੀ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
The post ਲੁਧਿਆਣਾ ਦੀ ਸ਼ਾਲ ਮਾਰਕੀਟ ‘ਚ ਲੱਗੀ ਭਿਆਨਕ ਅੱਗ appeared first on Chardikla Time TV.