ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਸੂਬੇ ਦੇ ਲੋਕਾਂ ਨੂੰ ਆਸਾਨ, ਪਾਰਦਰਸ਼ੀ ਅਤੇ ਮੁਸ਼ਕਲ ਰਹਿਤ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦੇ ਚੱਲਦਿਆਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਸੇਵਾ ਕੇਂਦਰਾਂ ਰਾਹੀਂ ਲੋਕਾਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ। ਪਿਛਲੇ ਸਾਲ 2022 ਦੀ ਸ਼ੁਰੂਆਤ ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਨਵੀਆਂ ਪਹਿਲਕਦਮੀਆਂ ਨਾਲ ਹੋਈ।
ਸਾਲ ਦੇ ਅਖੀਰਲੇ ਮਹੀਨੇ ਮਨਾਏ ਗਏ ‘ਗੁਡ ਗਵਰਨੈਂਸ ਸਪਤਾਹ’ ਦੌਰਾਨ ਪੰਜਾਬ ਲੋਕਾਂ ਨੂੰ ਵਧੇਰੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਾਲੇ ਦੇਸ਼ ਦੇ ਪਹਿਲੇ ਤਿੰਨ ਰਾਜਾਂ ਵਿੱਚ ਸ਼ਾਮਲ ਸੀ। ਵਿਭਾਗ ਦੇ ਨਿਵੇਕਲੇ ਉਪਰਾਲੇ ਦਾ ਜ਼ਿਕਰ ਕਰਦਿਆਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ 128 ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦਾ ਸਮਾਂ ਵਧਾ ਦਿੱਤਾ ਗਿਆ ਹੈ ਅਤੇ ਸ਼ਨੀਵਾਰ ਨੂੰ ਵੀ ਦਫਤਰ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ।
The post ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ‘ਚ 128 ਨਵੀਆਂ ਸੇਵਾਵਾਂ ਸ਼ੁਰੂ appeared first on Chardikla Time TV.