ਜਲੰਧਰ : ਨਵੇਂ ਸਾਲ ਦੇ ਪਹਿਲੇ ਦਿਨ ਇਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਠਾਨਕੋਟ ਤੋਂ ਜਲੰਧਰ (Pathankot to Jalandhar) ਜਾ ਰਹੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ ਅਤੇ ਪਠਾਨਕੋਟ ਜਾ ਰਹੇ ਟਰੱਕ ਨਾਲ ਜਾ ਟਕਰਾਈ। ਇਸ ਭਿਆਨਕ ਹਾਦਸੇ ‘ਚ ਕਾਰ ‘ਚ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ ਅਤੇ 3 ਗੰਭੀਰ ਜ਼ਖਮੀ ਹੋ ਗਏ।
ਇਸ ਭਿਆਨਕ ਹਾਦਸੇ ਵਿੱਚ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ।
The post ਵਾਪਰਿਆ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ appeared first on Chardikla Time TV.