ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਖ਼ਬਰ ਆਈ ਹੈ ਕਿ ਸਾਬਕਾ ਮੰਤਰੀ ਬਲਬੀਰ ਸਿੱਧੂ (Former minister Balbir Sidhu) ਹੁਣ ਵਿਜੀਲੈਂਸ (Vigilance) ਦੇ ਰਡਾਰ ‘ਤੇ ਹਨ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਾਬਕਾ ਮੰਤਰੀ ਬਲਬੀਰ ਸਿੱਧੂ ਨੇ ਮੰਤਰੀ ਹੁੰਦਿਆਂ ਮੋਹਾਲੀ ਅਤੇ ਰੋਪੜ ਵਿੱਚ ਵੱਖ-ਵੱਖ ਥਾਵਾਂ ’ਤੇ ਜ਼ਮੀਨਾਂ ਖਰੀਦੀਆਂ ਸਨ।
ਦੱਸ ਦਈਏ ਕਿ ਬਲਬੀਰ ਸਿੱਧੂ ‘ਤੇ ਸ਼ਾਮਲਾਟ ਜ਼ਮੀਨ ‘ਤੇ ਕਬਜ਼ਾ ਕਰਨ ਦਾ ਵੀ ਦੋਸ਼ ਹੈ। ਵਿਜੀਲੈਂਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਸ ਦੀ ਪਤਨੀ ਦੇ ਨਾਂ ‘ਤੇ ਖਰੀਦੀ ਗਈ ਜਾਇਦਾਦ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
The post ਵਿਜੀਲੈਂਸ ਦੇ ਰਾਡਾਰ ‘ਤੇ ਇਕ ਹੋਰ ਸਾਬਕਾ ਮੰਤਰੀ appeared first on Chardikla Time TV.