ਖੰਨਾ : ਖੰਨਾ (Khanna) ‘ਚ ਅੱਜ ਸਵੇਰੇ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਬੱਚਿਆਂ ਨਾਲ ਭਰੀ ਸਕੂਲੀ ਬੱਸ (school bus) ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਹਾਲਾਂਕਿ ਬੱਸ ‘ਚ ਕਰੀਬ 42 ਬੱਚੇ ਸਵਾਰ ਸਨ, ਜਿਨ੍ਹਾਂ ‘ਚੋਂ 2 ਗੰਭੀਰ ਜ਼ਖਮੀ ਹੋ ਗਏ।
ਇਸ ਦੌਰਾਨ ਜਦੋਂ ਬੱਸ ਖੰਨਾ ਜੀ.ਟੀ ਰੋਡ ‘ਤੇ ਪਹੁੰਚੀ ਤਾਂ ਅਚਾਨਕ ਬੱਸ ਦਾ ਟਾਇਰ ਪੈਂਚਰ ਹੋ ਗਿਆ। ਬੱਸ ਦਾ ਡਰਾਈਵਰ ਬੱਸ ਦਾ ਟਾਇਰ ਬਦਲਣ ਹੀ ਲੱਗਾ ਸੀ ਕਿ ਪਿੱਛੇ ਤੋਂ ਇੱਕ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਕਾਰਨ ਬੱਸ ਪਿੱਛੇ ਤੋਂ ਚਕਨਾਚੂਰ ਹੋ ਗਈ, ਜਦਕਿ 2 ਬੱਚੇ ਗੰਭੀਰ ਜ਼ਖਮੀ ਹੋ ਗਏ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
The post ਸ਼੍ਰੀ ਦਰਬਾਰ ਸਾਹਿਬ ਜਾ ਰਹੀ ਬੱਚਿਆਂ ਨਾਲ ਭਰੀ ਸਕੂਲੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ appeared first on Chardikla Time TV.