ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਦਾਅਵਾ ਕੀਤਾ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਖ਼ਿਲਾਫ਼ ਕੋਈ ਧੱਕਾ ਨਹੀਂ ਕੀਤਾ ਜਾ ਰਿਹਾ ਹੈ। ਵਿਜੀਲੈਂਸ ਬਿਊਰੋ ਨੂੰ ਚੰਨੀ ਖ਼ਿਲਾਫ਼ ਇੱਕ ਹਫ਼ਤਾ ਪਹਿਲਾਂ ਹੀ ਸ਼ਿਕਾਇਤ ਮਿਲੀ ਸੀ, ਜਿਸ ਦੀ ਪੜਤਾਲ ਦਾ ਕੰਮ ਅਜੇ ਸ਼ੁਰੂ ਹੋਣਾ ਬਾਕੀ ਹੈ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਿਜੀਲੈਂਸ ਬਿਊਰੋ ਵੱਲੋਂ ਸਿਆਸੀ ਦੁਸ਼ਮਣੀ ਦੀ ਭਾਵਨਾ ਨਾਲ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਸਾਜ਼ਿਸ਼ ਰਚਣ ਦੇ ਲਾਏ ਦੋਸ਼ਾਂ ਬਾਰੇ ਵਿਜੀਲੈਂਸ ਬਿਊਰੋ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਾਬਕਾ ਸੀ.ਐਮ. ਚੰਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਹ ਸਿਰਫ ਸ਼ਿਕਾਇਤ ਦੀ ਪੁਸ਼ਟੀ ਕਰ ਰਹੇ ਹਨ। ਪੜਤਾਲ ਦੌਰਾਨ ਜੋ ਤੱਥ ਸਾਹਮਣੇ ਆਉਣਗੇ, ਉਹ ਲੋਕਾਂ ਦੇ ਸਾਹਮਣੇ ਰੱਖੇ ਜਾਣਗੇ।
ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਸਾਬਕਾ ਸੀ.ਐਮ. ਖ਼ਿਲਾਫ਼ ਫਿਲਹਾਲ ਸਿਰਫ ਮੁੱਢਲੀ ਤਸਦੀਕ ਦਾ ਕੰਮ ਸ਼ੁਰੂ ਹੋਣਾ ਬਾਕੀ ਹੈ। ਵਿਜੀਲੈਂਸ ਬਿਊਰੋ ਨੇ ਵੀ ਚੰਨੀ ਖ਼ਿਲਾਫ਼ ਕੋਈ ਬਿਆਨ ਮੀਡੀਆ ਨੂੰ ਜਾਰੀ ਨਹੀਂ ਕੀਤਾ ਹੈ। ਇਸ ਸਬੰਧੀ ਸ਼ਿਕਾਇਤਕਰਤਾ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਸੀ। ਵਿਜੀਲੈਂਸ ਵੱਲੋਂ ਕਈ ਹੋਰ ਸਾਬਕਾ ਮੰਤਰੀਆਂ ਵਿਰੁੱਧ ਵੀ ਪੜਤਾਲ ਦਾ ਕੰਮ ਕੀਤਾ ਜਾ ਰਿਹਾ ਹੈ ਪਰ ਕਿਸੇ ਵੀ ਸਾਬਕਾ ਮੰਤਰੀ ਨੇ ਬਿਊਰੋ ਦੀ ਕਾਰਵਾਈ ਬਾਰੇ ਕੋਈ ਬਿਆਨ ਨਹੀਂ ਦਿੱਤਾ।
ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਹੁਣ ਤੱਕ ਦਰਜ ਹੋਏ ਕੇਸਾਂ ਦੇ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤੇ ਗਏ ਹਨ ਅਤੇ ਉਪਰੋਕਤ ਸਾਰੇ ਕੇਸ ਠੋਸ ਸਬੂਤਾਂ ਦੇ ਆਧਾਰ ’ਤੇ ਦਰਜ ਕੀਤੇ ਗਏ ਹਨ।
The post ਸਾਬਕਾ CM ਚੰਨੀ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ‘ਤੇ ਵਿਜੀਲੈਂਸ ਬਿਊਰੋ ਦਾ ਦਾਅਵਾ appeared first on Chardikla Time TV.