ਮਾਨਸਾ : ਸਿੱਧੂ ਮੂਸੇਵਾਲਾ (Sidhu Moosewala) ਦੀ ਮਾਤਾ ਚਰਨ ਕੌਰ (Mother Charan Kaur) ਨੇ ਅੱਜ ਆਪਣੇ ਨੌਜਵਾਨ ਪੁੱਤਰ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਮਾਂ ਆਪਣੇ ਹੰਝੂ ਨਾ ਰੋਕ ਸਕੀ ਅਤੇ ਬੇਟੇ ਦੀ ਤਸਵੀਰ ਦੇਖ ਕੇ ਬਹੁਤ ਰੋਈ। ਸਿੱਧੂ ਜੋ ਕਿ ਆਪਣੀ ਮਾਤਾ ਚਰਨ ਕੌਰ ਦੇ ਬਹੁਤ ਕਰੀਬ ਸਨ ਪਰ ਉਨ੍ਹਾਂ ਦੇ ਅਚਾਨਕ ਤੁਰ ਜਾਣ ਨਾਲ ਮਾਂ ਦਾ ਸੁਪਨਾ ਅਧੂਰਾ ਰਹਿ ਗਿਆ ਹੈ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦਾ ਪੂਰਾ ਪਰਿਵਾਰ ਸੋਗ ਵਿੱਚ ਡੁੱਬਿਆ ਹੋਇਆ ਹੈ। ਲੰਬੇ ਸਮੇਂ ਤੋਂ ਸਿੱਧੂ ਨੂੰ ਇਨਸਾਫ ਦਿਵਾਉਣ ਲਈ ਯਤਨਸ਼ੀਲ ਰਹੇ ਸਿੱਧੂ ਮੂਸੇਵਾਲਾ ਦੇ ਮਾਪੇ ਲਗਾਤਾਰ ਸਰਕਾਰ ਤੋਂ ਸਿੱਧੂ ਦੇ ਕਾਤਲਾਂ ਨੂੰ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ।
The post ਸਿੱਧੂ ਮੂਸੇਵਾਲਾ ਦੀ ਮਾਂ ਨੇ ਆਪਣੇ ਜਵਾਨ ਪੁੱਤਰ ਨੂੰ ਦਿੱਤੀ ਸ਼ਰਧਾਂਜਲੀ appeared first on Chardikla Time TV.