ਸਿੱਧੂ ਮੂਸੇਵਾਲਾ ਦੇ ਮੁੱਖ ਦੋਸ਼ੀ ਗੈਂਗਸਟਰ ਟੀਨੂੰ ਖ਼ਿਲਾਫ਼ ਪੁਲਿਸ ਦੀ ਕਾਰਵਾਈ

0 minutes, 6 seconds Read

ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ (Punjabi singer Sidhu Moosewala murder case) ਨੂੰ ਲੈ ਕੇ ਇੱਕ ਖ਼ਬਰ ਸਾਹਮਣੇ ਆਈ ਹੈ। ਕਤਲ ਕਾਂਡ ਦੇ ਮੁੱਖ ਮੁਲਜ਼ਮ ਦੀਪਕ ਟੀਨੂੰ ਦਾ ਪਿੱਛਾ ਕਰਨ ਵਾਲੀ ਸੀ.ਆਈ.ਏ. ਪੁਲਿਸ ਨੇ ਮਾਨਸਾ ਦੇ ਸਾਬਕਾ ਇੰਚਾਰਜ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੀ.ਆਈ.ਏ. ਪ੍ਰਿਤਪਾਲ (CIA Pritpal) ਸਮੇਤ 10 ਲੋਕਾਂ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਉਸ ਨੇ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਅਤੇ ਉਸ ਦੀ ਪ੍ਰੇਮਿਕਾ ਨੂੰ ਭੱਜਣ ਵਿਚ ਮਦਦ ਕੀਤੀ ਸੀ।

ਜ਼ਿਕਰਯੋਗ ਹੈ ਕਿ ਗੈਂਗਸਟਰ ਦੀਪਕ ਟੀਨੂੰ ਨੂੰ ਸੀ.ਆਈ.ਏ. ਇੰਚਾਰਜ ਪ੍ਰਿਤਪਾਲ ਸਿੰਘ ਉੱਚ ਅਧਿਕਾਰੀਆਂ ਨੂੰ ਦੱਸੇ ਬਿਨ੍ਹਾਂ ਉਸ ਨੂੰ ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਆਪਣੀ ਕਾਰ ਵਿਚ ਲੈ ਗਿਆ ਸੀ। ਇਹ ਮਾਮਲਾ ਪਿਛਲੀ 1 ਅਕਤੂਬਰ 2022 ਦਾ ਹੈ। ਇਸ ਤੋਂ ਬਾਅਦ ਵੱਡੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਗੈਂਗਸਟਰ ਟੀਨੂੰ ਨੂੰ ਅਜਮੇਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਸਮੇਂ ਪੁਲਿਸ ਨੇ ਉਸ ਕੋਲੋਂ 5 ਹੈਂਡ ਗ੍ਰਨੇਡ ਅਤੇ 2 ਆਟੋਮੈਟਿਕ ਪਿਸਤੌਲ ਬਰਾਮਦ ਕੀਤੇ ਸਨ।

ਟੀਨੂੰ ਦੇ ਖ਼ਿਲਾਫ਼ 20 ਜੂਨ, 2022 ਨੂੰ ਮੋਹਾਲੀ ਪੁਲਿਸ ਨੇ ਜਾਅਲੀ ਪਾਸਪੋਰਟ ਬਣਾਉਣ ਦੇ ਦੋਸ਼ ਵਿੱਚ  ਐਫ.ਆਈ.ਆਰ. ਦਰਜ ਕੀਤੀ ਗਈ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ, ਸਤਵਿੰਦਰ ਸਿੰਘ ਉਰਫ਼ ਗੋਲਡੀ, ਯਾਦਵਿੰਦਰ ਸਿੰਘ ਉਰਫ਼ ਚੰਦੀ, ਕਰਮਵੀਰ ਸਿੰਘ ਕਰਨਵੀਰ, ਅਨਮੋਲ, ਸਚਿਨ, ਬਲਦੇਵ ਚੌਧਰੀ ਉਰਫ਼ ਬੱਲੂ ਉਰਫ਼ ਕਾਕੂ, ਗੁਰਿੰਦਰਪਾਲ ਸਿੰਘ ਉਰਫ਼ ਮੋਗਾ ਅਤੇ ਹੋਰਾਂ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ। ਗੈਂਗਸਟਰ ਟੀਨੂੰ ਨੇ ਦਿੱਲੀ, ਹਰਿਆਣਾ, ਪੰਜਾਬ ਅਤੇ ਰਾਜਸਥਾਨ ਦੇ ਟਰੈਵਲ ਏਜੰਟਾਂ ਨਾਲ ਮਿਲੀਭੁਗਤ ਕਰਕੇ ਲਾਰੈਂਸ ਬਿਸ਼ਨੋਈ ਦੇ ਰਿਸ਼ਤੇਦਾਰ ਸਚਿਨ, ਭਰਾ ਅਮਨੋਲ ਨੂੰ ਫਰਜ਼ੀ ਪਾਸਪੋਰਟਾਂ ਰਾਹੀਂ ਵਿਦੇਸ਼ ਭੇਜਿਆ ਸੀ। ਇਸ ਲਈ ਏਜੰਟ ਨੂੰ ਮੋਟੀ ਰਕਮ ਅਦਾ ਕੀਤੀ ਜਾਂਦੀ ਸੀ।

The post ਸਿੱਧੂ ਮੂਸੇਵਾਲਾ ਦੇ ਮੁੱਖ ਦੋਸ਼ੀ ਗੈਂਗਸਟਰ ਟੀਨੂੰ ਖ਼ਿਲਾਫ਼ ਪੁਲਿਸ ਦੀ ਕਾਰਵਾਈ appeared first on Chardikla Time TV.

Similar Posts

Leave a Reply

Your email address will not be published. Required fields are marked *