ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ (Sri Darbar Sahib) ‘ਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਵਿਅਕਤੀ ਨੇ ਬਹੁਤ ਵੱਡਾ ਅਪਰਾਧ ਕੀਤਾ ਹੈ। ਸ੍ਰੀ ਦਰਬਾਰ ਸਾਹਿਬ ਅੰਦਰ ਸ਼ਰਾਬ ਦੀ ਬੋਤਲ ਲਿਜਾਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਕਾਬੂ ਕਰ ਲਿਆ।
ਜਾਣਕਾਰੀ ਮੁਤਾਬਕ ਉਕਤ ਵਿਅਕਤੀ ਲਿਫਟ ਰਾਹੀਂ ਪਰਿਕਰਮਾ ‘ਚ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਕਾਰਨ ਉਸ ‘ਤੇ ਸ਼ੱਕ ਹੋਇਆ। ਇਸ ਦੌਰਾਨ ਜਦੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ‘ਚੋਂ ਸ਼ਰਾਬ ਦੀ ਬੋਤਲ ਬਰਾਮਦ ਹੋਈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਕਾਹਨਪੁਰ ਦਾ ਰਹਿਣ ਵਾਲਾ ਹੈ। ਸੇਵਾਦਾਰਾਂ ਨੇ ਉਕਤ ਵਿਅਕਤੀ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ।
The post ਸ੍ਰੀ ਦਰਬਾਰ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼, ਵਿਅਕਤੀ ਨੇ ਕੀਤੀ ਇਹ ਘਿਨੌਣੀ ਹਰਕਤ appeared first on Chardikla Time TV.