ਜਲੰਧਰ : ਅੱਜ ਸਵੇਰੇ ਸੰਘਣੀ ਧੁੰਦ ਕਾਰਨ ਇਕ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਥਾਣਾ ਲਬੜਾ ਅਧੀਨ ਪੈਂਦੇ ਪਿੰਡ ਬਾਦਸ਼ਾਹਪੁਰ ਨੇੜੇ ਤੇਜ਼ ਰਫ਼ਤਾਰ ਕਾਰਨ ਕਾਰ ਪਲਟ ਗਈ। ਸੜਕ ਦੇ ਕਿਨਾਰੇ 3-4 ਵਾਰ ਪਲਟਦੇ ਹੋਏ ਕਾਰ ਨੁਕਸਾਨੀ ਗਈ। ਯਾਤਰੀਆਂ ਨੇ ਦੱਸਿਆ ਕਿ ਇਸ ਕਾਰ ਵਿੱਚ ਇੱਕ ਬੱਚਾ ਵੀ ਸਵਾਰ ਸੀ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਹੋਣ ਦੀ ਜਾਣਕਾਰੀ ਨਹੀਂ ਮਿਲੀ ਹੈ।
The post ਸੰਘਣੀ ਧੁੰਦ ਕਾਰਨ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ appeared first on Chardikla Time TV.