ਲੁਧਿਆਣਾ : ਥਾਣਾ ਸਲੇਮ ਟਾਬਰੀ ਖੇਤਰ ‘ਚ 15 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਪੁਲਿਸ ਨੇ ਮੁਲਜ਼ਮਾਂ ਸਮੇਤ ਦੋ ਦੋਸਤਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪੀੜਤ ਲੜਕੀ ਦੀ ਮਾਂ ਨੇ ਪੁਲਿਸ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਲੜਕੀ 26 ਤਰੀਕ ਨੂੰ ਘਰੋਂ ਲਾਪਤਾ ਹੋ ਗਈ ਸੀ। ਅਗਲੇ ਦਿਨ ਜਦੋਂ ਉਹ ਘਰ ਪਰਤੀ ਤਾਂ ਉਸ ਨੇ ਦੱਸਿਆ ਕਿ ਬਿੱਲਾ ਨਾਮ ਦਾ ਲੜਕਾ ਉਸ ਨੂੰ ਘਰੋਂ ਚੁੱਕ ਕੇ ਲੈ ਗਿਆ ਸੀ, ਜਿੱਥੇ ਉਹ ਉਸ ਨੂੰ ਕਿਸੇ ਸੁੰਨਸਾਨ ਜਗ੍ਹਾ ‘ਤੇ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਇਸ ਦੇ ਨਾਲ ਹੀ ਉਸ ਦੇ 2 ਦੋਸਤਾਂ ਨੇ ਵੀ ਇਸ ਘਟਨਾ ਵਿਚ ਉਸ ਦਾ ਸਾਥ ਦਿੱਤਾ। ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਸਮੇਤ ਦੋ ਲੜਕਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
The post 15 ਸਾਲ ਦੀ ਨਾਬਾਲਗ ਲੜਕੀ ਨਾਲ ਦਰਿੰਦੇ ਨੇ ਕੀਤੀਆਂ ਸਾਰੀਆਂ ਹੱਦਾਂ ਪਾਰ appeared first on Chardikla Time TV.