ਚੰਡੀਗੜ੍ਹ : ਸਤਲੁਜ ਯਮੁਨਾ ਲਿੰਕ ਨਹਿਰ ਨੂੰ ਲੈ ਕੇ ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ (Punjab and Haryana) ਦੀ ਮੀਟਿੰਗ ਬੁਲਾਈ ਹੈ। ਇਸ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਹਮਰੁਤਬਾ ਮਨੋਹਰ ਲਾਲ ਖੱਟਰ 4 ਜਨਵਰੀ ਨੂੰ ਦਿੱਲੀ ਵਿੱਚ ਮੁਲਾਕਾਤ ਕਰਨਗੇ। ਕੇਂਦਰ ਸਰਕਾਰ ਨੇ ਦੋਵਾਂ ਰਾਜਾਂ ਵਿਚਾਲੇ ਚੱਲ ਰਹੇ ਪਾਣੀ ਦੇ ਵਿਵਾਦ ਨਾਲ ਨਜਿੱਠਣ ਲਈ ਗੱਲਬਾਤ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ।
ਸੂਤਰਾਂ ਅਨੁਸਾਰ ਕੇਂਦਰੀ ਜਲ ਸ਼ਕਤੀ ਮੰਤਰਾਲੇ ਨੇ ਇਸ ਮੀਟਿੰਗ ਬਾਰੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਗੈਰ ਰਸਮੀ ਤੌਰ ‘ਤੇ ਸੂਚਿਤ ਕਰ ਦਿੱਤਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਭਲਕੇ ਰਸਮੀ ਸੱਦਾ ਪੱਤਰ ਮਿਲਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਵਿਚਾਲੇ ਪਾਣੀ ਦਾ ਵਿਵਾਦ ਫਿਲਹਾਲ ਸੁਪਰੀਮ ਕੋਰਟ ਵਿੱਚ ਹੈ। ਸਤੰਬਰ ਵਿੱਚ ਸੁਪਰੀਮ ਕੋਰਟ ਨੇ ਦੋਵਾਂ ਰਾਜਾਂ ਨੂੰ ਗੱਲਬਾਤ ਰਾਹੀਂ ਮਸਲੇ ਨੂੰ ਹੱਲ ਕਰਨ ਦਾ ਨਿਰਦੇਸ਼ ਦਿੱਤਾ ਸੀ। ਇਸ ਦੇ ਮੱਦੇਨਜ਼ਰ 14 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਦੋਵਾਂ ਸੂਬਿਆਂ ਦੀ ਮੀਟਿੰਗ ਵੀ ਹੋਈ ਸੀ।
The post SYL ਨੂੰ ਲੈ ਕੇ ਬੁਲਾਈ ਗਈ ਪੰਜਾਬ ਅਤੇ ਹਰਿਆਣਾ ਦੀ ਮੀਟਿੰਗ appeared first on Chardikla Time TV.